Punjab Infoline

ਹਰਿਆਣਾ ਸ਼ਰਾਬ ਦੀਆਂ 12 ਪੇਟੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ ਤੇ ਇੱਕ ਫਰਾਰ

July 16, 2017
ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸ਼ਹਿਰ ਅਧੀਨ ਪੈਂਦੇ ਪੁਲਿਸ ਨਾਕਾ ਸੀਂਗੋ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 12 ਪੇਟੀਆਂ ਹਰਿਆਣਾ ਦੀ ਸਰਤਾਜ ਸਮੇਤ ਇੱਕ ਵਿਅਕਤੀ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਦੋਂ ਇੱਕ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਪੁਲਿਸ (ਚੌਂਕੀ) ਨਾਕਾ ਸੀਂਗੋ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਬਹਿਮਣ ਜੱਸਾ ਸਿੰਘ ਲਾਗੇ ਹਰਿਆਣਾ ਦੀ ਸਿੰਘਪੁਰਾ ਸੜਕ 'ਤੇ ਨਾਕਾ ਲਾਇਆ ਹੋਇਆ ਸੀ।ਜਿਸ ਦੌਰਾਨ ਪੁਲਿਸ ਨੂੰ ਇੱਕ ਮੋਟਰਸਾਈਕਲ ਦਿਖਾਈ ਦਿੱਤਾ ਤੇ ਨਾਕੇ ਤੋਂ ਥੋੜ੍ਹੀ ਦੂਰ ਪਹਿਲਾਂ ਹੀ ਮੋਟਰਸਾਈਕਲ ਸਵਾਰਾਂ ਨੇ ਮੋਟਰਸਾਈਕਲ ਸੁੱਟ ਕੇ ਦੋ ਵਿਅਕਤੀ ਭੱਜਣ ਲੱਗੇ ਤਾਂ ਪੁਲਿਸ ਪਾਰਟੀ ਨੇ ਜੱਦੋ-ਜਹਿਦ ਨਾਲ ਉਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਜਿਸਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਘੁੰਮਣ ਕਲਾਂ ਵਜੋਂ ਹੋਈ ਜਦੋਂ ਕਿ ਭੱਜਣ ਵਾਲਾ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਸੱਤਾ ਪੁੱਤਰ ਗਮਦੂਰ ਸਿੰਘ ਵਾਸੀ ਘੁੰਮਣ ਕਲਾਂ ਵਜੋਂ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਉਕਤ ਤਸਕਰਾਂ ਨੇ ਮੋਟਰਸਾਈਕਲ ਤੇ ਬੋਰੀ ਦੀ ਖੁਰਜੀ ਬਣਾਈ ਹੋਈ ਸੀ ਤੇ ਇੱਕ ਵੱਡਾ ਬੈਗ ਵਿੱਚ 12 ਡੱਬੇ ਛਪਾਏ ਹੋਏ ਸਨ। ਪੁਲਿਸ ਨੇ ਉਕਤ ਕਥਿਤ ਵਿਅਕਤੀ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ ਜਦੋਂ ਕਿ ਭੱਜਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ।

Back Home


Punjab Infoline For:
Laptop and PC
Site By:
Ludhiana Web Hosting